Share & like

ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕਰਨਗੇ ਕੂਚ
ਟੈਟ ਦੀ ਸ਼ਰਤ ਖਤਮ ਕਰਨ ਲਈ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਮਹਾਂ ਰੈਲੀ ਨੂੰ ਸਮਰਥਨ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 19 ਫਰਵਰੀ
ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸਾਂਝੇ ਤੌਰ ‘ਤੇ ਅੱਜ ਜ਼ਿਲ੍ਹਾ ਗੁਰਦਾਸਪੁਰ ਇਕਾਈ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੁਜ਼ਾਹਰੇ ਵਿੱਚ ਸੈਂਕੜਿਆਂ ਐਨਪੀਐਸ ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੁਨੀਤ ਸਾਗਰ, ਜ਼ਿਲ੍ਹਾ ਕਨਵੀਨਰ ਲਵਪ੍ਰੀਤ ਸਿੰਘ ਰੋੜਾਂਵਾਲੀ ਅਤੇ ਜਨਰਲ ਸਕੱਤਰ ਅਰਵਿੰਦ ਸ਼ਰਮਾ ਤੇ ਗੁਰਪ੍ਰੀਤ ਸਿੰਘ ਰੰਗੀਲਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਚੋਣ ਵਾਅਦੇ ਨੂੰ ਲਾਗੂ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦੱਸਿਆ ਕਿ 18 ਨਵੰਬਰ 2022 ਨੂੰ ਜਾਰੀ ਨੋਟੀਫਿਕੇਸ਼ਨ ਅਜੇ ਤੱਕ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਸਰਕਾਰ ਦੀ ਲਗਾਤਾਰ ਚੁੱਪੀ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐਨਪੀਐਸ ਕਰਮਚਾਰੀ ਵਿਧਾਨ ਸਭਾ ਵੱਲ ਮਾਰਚ ਕਰਨਗੇ। ਇਸ ਸਬੰਧੀ ਬਲਾਕ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਹਟਾਉਣ ਲਈ ਸਰਕਾਰ ਵੱਲੋਂ ਟੈਟ ਦੀ ਬੇਲੋੜੀ ਸ਼ਰਤ ਥੋਪੀ ਗਈ ਹੈ। ਕਰਮਚਾਰੀ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਵਿਧਾਨ ਸਭਾ ਵਿੱਚ ਆਰਡੀਨੈਂਸ ਲਿਆ ਕੇ ਟੈਟ ਦੀ ਸ਼ਰਤ ਵਾਪਸ ਲਵੇ, ਨਹੀਂ ਤਾਂ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਮਹਾਂ ਰੈਲੀ ਨੂੰ ਸਮਰਥਨ ਦੇ ਕੇ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਇਸ ਮੌਕੇ ਸਟੇਟ ਕੋ-ਕਨਵੀਨਰ ਲਖਵਿੰਦਰ ਸਿੰਘ ਭੌਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਓਂਕਾਰ ਸਿੰਘ, ਬਲਜੀਤ ਸਿੰਘ, ਨਵਜੋਧ ਸਿੰਘ, ਪਲਵਿੰਦਰ ਸਿੰਘ, ਸ੍ਰੀਮਤੀ ਸੁਰੇਖਾ ਠਾਕੁਰ, ਅੰਸ਼ੋਕ ਕੁਮਾਰ, ਹਰਪਾਲ, ਰਵੀ ਕੁਮਾਰ, ਰਜਨੀਸ਼ ਕੁਮਾਰ, ਨਵਨੀਤ ਕੁਮਾਰ, ਜੁਗਲ ਕਿਸ਼ੋਰ, ਬਲਮੇਵਾ ਸਿੰਘ, ਕੁਲਜੀਤ ਸਿੰਘ, ਬਿਕਰਮਜੀਤ, ਮੈਡਮ ਪੂਨਮਜੋਤ ਕੌਰ, ਜਸਪਿੰਦਰ ਕੌਰ, ਅਮਿਤਸਵਰ ਚੌਧਰੀ, ਚੇਤਨ ਮਹਾਜਨ, ਸੀਮਾ ਸੋਬਤੀ, ਮਨਦੀਪ ਕੌਰ, ਰਾਜੇਸ਼ ਦੀਨਾਨਗਰ, ਵਿਕਾਸ ਸ਼ਰਮਾ, ਵਿਜੈ ਕੁਮਾਰ, ਸੁਪਿੰਦਰ ਸਿੰਘ, ਸਤਿੰਦਰਜੀਤ, ਹਰਜੀਤ ਸਿੰਘ ਕਾਹਨੂੰਵਾਨ, ਗੁਰਮੁਖ ਸਿੰਘ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ


Share & like

Leave a Reply