Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 22 ਫ਼ਰਵਰੀ
ਕਿਸਾਨਾਂ ਨੂੰ ਸਰਕਾਰ ਦੀਆਂ ਖੇਤੀਬਾੜੀ ਹਿਤੈਸ਼ੀ ਯੋਜਨਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਬੱਲ ਕਲਾਂ ਵਿੱਚ ਫਾਰਮਰ ਰਜਿਸਟਰੀ ਅਤੇ ਸੀਡ ਵਿਲੇਜ ਸਕੀਮ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਗਏ।
ਇਹ ਕੈਂਪ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਸਾਹਿਬ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਰਕਲ ਮੂਧਲ ਦੇ ਇੰਚਾਰਜ ਖੇਤੀਬਾੜੀ ਵਿਸਥਾਰ ਅਫਸਰ ਮਨਦੀਪ ਸਿੰਘ ਖੁੱਲਰ ਵੱਲੋਂ ਲਗਾਏ ਗਏ।
ਕੈਂਪ ਦੌਰਾਨ ਖੇਤੀਬਾੜੀ ਵਿਸਥਾਰ ਅਫਸਰ ਮਨਦੀਪ ਸਿੰਘ ਖੁੱਲਰ ਅਤੇ ਹਰਗੁਰਨਾਦ ਸਿੰਘ ਨੇ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਅਤੇ ਸੀਡ ਵਿਲੇਜ ਸਕੀਮ ਦੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈਣ ਲਈ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਅਤੇ ਹਾੜੀ ਦੀ ਫਸਲ ਲਈ ਉੱਚ ਗੁਣਵੱਤਾ ਵਾਲਾ ਬੀਜ ਤਿਆਰ ਕਰਨ ਵੱਲ ਧਿਆਨ ਦੇਣ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਜਾਰੀ ਕੀਤੀਆਂ ਤਕਨੀਕੀ ਸਿਫ਼ਾਰਸ਼ਾਂ ਦੀ ਪਾਲਣਾ ਕਰਕੇ ਵਧੀਆ ਅਤੇ ਮਿਆਰੀ ਬੀਜ ਉਤਪਾਦਨ ਵਿੱਚ ਯੋਗਦਾਨ ਪਾਉਣ।
ਕੈਂਪ ਵਿੱਚ ਮੌਜੂਦ ਕਿਸਾਨਾਂ ਨੇ ਭਰਵਾਂ ਹੁੰਗਾਰਾ ਦਿੰਦਿਆਂ ਵਿਸ਼ਵਾਸ ਦਵਾਇਆ ਕਿ ਉਹ ਫਾਰਮਰ ਰਜਿਸਟਰੀ ਅਤੇ ਸੀਡ ਵਿਲੇਜ ਸਕੀਮ ਵਰਗੀਆਂ ਯੋਜਨਾਵਾਂ ਨੂੰ ਅਪਣਾ ਕੇ ਖੇਤੀਬਾੜੀ ਵਿਭਾਗ ਨਾਲ ਪੂਰਾ ਸਹਿਯੋਗ ਕਰਨਗੇ।

ਇਸ ਮੌਕੇ ਕਿਸਾਨ ਚਰਨਜੀਤ ਸਿੰਘ ਅਤੇ ਕੇਵਲ ਸਿੰਘ ਨੇ ਕੈਂਪ ਦੀ ਸਫਲਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਬਚਿੱਤਰ ਸਿੰਘ, ਗੁਰਪਾਲ ਸਿੰਘ, ਲਖਬੀਰ ਸਿੰਘ ਸਮੇਤ ਕਈ ਅਗਾਹਵਧੂ ਕਿਸਾਨ ਵੀ ਸ਼ਾਮਲ ਹੋਏ।


Share & like

Leave a Reply