ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 26 ਫ਼ਰਵਰੀ
ਸੀਪੀਆਈ (ਐਮਐਲ) ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਸਮੇਤ ਹੋਰ ਸਾਥੀਆਂ ਨੇ ਬੀਤੇ ਦਿਨੀਂ ਦੋਰਾਗਲਾ ਥਾਣੇ ਦੇ ਆਦੀਆਂ ਚੌਕੀ ਵਿੱਚ ਦੋ ਪੁਲਿਸ ਮੁਲਾਜ਼ਮਾਂ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦੇ ਹੋਏ ਕਤਲ ਮਾਮਲੇ ਸਬੰਧੀ ਘਟਨਾ ਸਥਲ ਦਾ ਦੌਰਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਵੱਲੋਂ ਮੁਕਾਬਲੇ ਵਿੱਚ ਮਾਰੇ ਜਾਣ ਦੇ ਦਾਅਵੇ ਹੇਠ ਨੌਜਵਾਨ ਰਣਜੀਤ ਸਿੰਘ ਦੇ ਪਿੰਡ ਅਤੇ ਘਰ ਵੀ ਜਾ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਪ੍ਰੈਸ ਨਾਲ ਗੱਲਬਾਤ ਕਰਦਿਆਂ ਕਾਮਰੇਡ ਬਖਤਪੁਰਾ ਨੇ ਕਿਹਾ ਕਿ ਪਾਰਟੀ ਪੁਲਿਸ ਮੁਲਾਜ਼ਮਾਂ ਦੇ ਕਤਲ ਦੀ ਕੜੀ ਨਿੰਦਾ ਕਰਦੀ ਹੈ ਅਤੇ ਦੁਖੀ ਪਰਿਵਾਰਾਂ ਨਾਲ ਗਹਿਰਾ ਦੁੱਖ ਸਾਂਝਾ ਕਰਦੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਪੁਲਿਸ ਵੱਲੋਂ ਪੇਸ਼ ਕੀਤੀ “ਮੁਕਾਬਲੇ” ਦੀ ਕਹਾਣੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕੀਤਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਰਣਜੀਤ ਸਿੰਘ ਨੂੰ ਘਰ ਤੋਂ ਗ੍ਰਿਫਤਾਰ ਕਰਨ ਅਤੇ ਗ੍ਰਿਫਤਾਰੀ ਤੋਂ ਬਾਅਦ ਘਰ ਦੇ ਰਸਤੇ ਆਲੇ-ਦੁਆਲੇ ਲੱਗੇ ਕੈਮਰਿਆਂ ਦੇ ਡੀਵੀਆਰ ਉਤਾਰ ਕੇ ਲੈ ਜਾਣਾ ਕਈ ਸਵਾਲ ਖੜੇ ਕਰਦਾ ਹੈ। ਬਖਤਪੁਰਾ ਨੇ ਕਿਹਾ ਕਿ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿੱਚ ਨਾਕਾਮੀ ਨੂੰ ਛਪਾਉਣ ਲਈ ਪੁਲਿਸ ਵੱਲੋਂ ਕਥਿਤ ਤੌਰ ‘ਤੇ ਰਣਜੀਤ ਸਿੰਘ ਨੂੰ ਮੁਕਾਬਲੇ ਵਿੱਚ ਮਾਰਿਆ ਗਿਆ ਹੈ।

ਪਾਰਟੀ ਨੇ ਪੰਜਾਬ ਦੇ ਗਵਰਨਰ ਤੋਂ ਮੰਗ ਕੀਤੀ ਹੈ ਕਿ ਇਸ ਸਾਰੇ ਮਾਮਲੇ ਦੀ ਜਾਂਚ ਸੀਬੀਆਈ ਜਾਂ ਪੰਜਾਬ/ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਇਸ ਸਬੰਧੀ ਲੋਕ ਜਥੇਬੰਦੀਆਂ ਦੀ ਇਕ ਮੀਟਿੰਗ 28 ਫ਼ਰਵਰੀ ਨੂੰ ਸੱਦੀ ਗਈ ਹੈ, ਜਿਸ ਵਿੱਚ ਅਗਲੇ ਕਦਮਾਂ ‘ਤੇ ਵਿਚਾਰ ਕੀਤਾ










