Share & like

ਸ਼ਹੀਦ ਏਐੱਸਆਈ ਗੁਰਨਾਮ ਸਿੰਘ ਅਤੇ ਸ਼ਹੀਦ ਪੀਐੱਚਜੀ ਅਸ਼ੋਕ ਕੁਮਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ

ਪੰਜਾਬ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 28 ਫਰਵਰੀ
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਅੱਜ ਬੀਤੇ ਦਿਨੀਂ ਪਿੰਡ ਆਦੀਆਂ ਨੇੜੇ ਦੋਰਾਂਗਲਾ ਵਿਖੇ ਵਾਪਰੀ ਮੰਦਭਾਗੀ ਘਟਨਾ ਜਿਸ ਵਿੱਚ ਪਿੰਡ ਗਾਦੜੀਆਂ ਦੇ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪਿੰਡ ਅਖਲਾਸਪੁਰ ਦੇ ਸ਼ਹੀਦ ਪੀ.ਐੱਚ.ਜੀ. ਅਸ਼ੋਕ ਕੁਮਾਰ ਸ਼ਹੀਦ ਹੋ ਗਏ ਸਨ,ਦੇ ਗ੍ਰਹਿ ਵਿਖੇ ਪਹੁੰਚ ਕੇ ਸ਼ਹੀਦ ਪਰਿਵਾਰਾਂ ਨਾਲ ਦੁੱਖ ਵੰਡਾਇਆ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਗੁਰਸਿਮਰਨ ਸਿੰਘ ਢਿੱਲੋਂ,ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ,ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰ ਸਮੇਤ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ।
ਪਰਿਵਾਰ ਨਾਲ ਦੁੱਖ ਵੰਡਾਉਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸ਼ਹੀਦ ਜਵਾਨ ਪੰਜਾਬ ਦਾ ਮਾਣ ਤੇ ਦੇਸ਼ ਦੇ ਸਿਰ ਦਾ ਤਾਜ ਹਨ, ਜਿਨ੍ਹਾਂ ਨੂੰ ਦੇਸ਼ ਵਿਰੋਧੀ ਤਾਕਤਾਂ ਨੇ ਕਾਇਰਾਨਾ ਹਰਕਤ ਕਰਕੇ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਸ਼ਹੀਦ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਸ਼ਹੀਦਾਂ ਦੇ ਸਨਮਾਨ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ।
ਵਿਰੋਧੀ ਪਾਰਟੀ ਦੇ ਆਗੂਆਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੁਲਿਸ ਦੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹਨ ਦਾ ਸਮਾਂ ਹੈ ਨਾ ਕਿ ਹਲਕੇ ਪੱਧਰ ਦੀ ਸਿਆਸਤ ਕਰਨ ਦਾ।
ਉਨ੍ਹਾਂ ਕਿਹਾ ਕਿ ਪਾਕਿ ਆਧਾਰਿਤ ਆਈ.ਐੱਸ.ਆਈ ਏਜੰਸੀ ਸਰਹੱਦੀ ਸੂਬੇ ਪੰਜਾਬ ਅਤੇ ਦੇਸ਼ ਦਾ ਮਾਹੌਲ ਖਰਬ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਵਿਰੋਧੀ ਤਾਕਤਾਂ ਦੇ ਚੁੰਗਲ ਵਿੱਚ ਨਾ ਫਸਣ ਤੇ ਸੂਬੇ ਤੇ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।

ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਪੁਲੀਸ ‘ਤੇ ਮਾਣ ਹੈ, ਜਿਨ੍ਹਾਂ ਨੇ ਸ਼ਹੀਦ ਜਵਾਨਾਂ ਦੇ ਦੋਸ਼ੀਆਂ ਨੂੰ ਫੜ ਲਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਪੁਲਿਸ ਦਾ ਮਨੋਬਲ ਵਧਾਉਣ ਦੀ ਥਾਂ ਉਨ੍ਹਾਂ ਦੀ ਨੁਕਤਾਚੀਨੀ ਕਰ ਰਹੇ ਹਨ।


Share & like

Leave a Reply