ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ/ਚੰਡੀਗੜ੍ਹ, 28 ਫ਼ਰਵਰੀ
ਪੰਜਾਬ ਵਿੱਚ 1 ਮਾਰਚ ਤੋਂ 31 ਮਾਰਚ ਤੱਕ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰਹੇਗਾ।
ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਚਲਾਏ ਜਾਣਗੇ।
ਬਦਲਦੇ ਮੌਸਮ ਅਤੇ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਕੂਲੀ ਸਮੇਂ ਵਿੱਚ ਇਹ ਸੋਧ ਕੀਤੀ ਗਈ ਹੈ। ਸਾਰੇ ਸਰਕਾਰੀ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਿਰਧਾਰਤ ਸਮੇਂ ਅਨੁਸਾਰ ਹੀ ਕਲਾਸਾਂ ਲਗਾਈਆਂ ਜਾਣ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ।











