ਗੁਰਦਾਸਪੁਰ, 18 ਮਾਰਚ (ਜਤਿੰਦਰ ਬੈਂਸ) ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ, ਡੇਰਾ ਬਾਬਾ ਨਾਨਕ ਵੱਲੋਂ ਅਗਨੀਵੀਰ ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਯੁਵਕਾਂ ਨੂੰ ਤਿਆਰ ਕਰਨ ਵਾਸਤੇ ਮੁਫ਼ਤ ਟਰੇਨਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਕੈਂਪ ਖਾਸ ਤੌਰ ‘ਤੇ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਯੁਵਕਾਂ ਲਈ ਹੈ।
ਕੈਂਪ ਦੇ ਟਰੇਨਿੰਗ ਅਧਿਕਾਰੀ ਸੂਬੇਦਾਰ ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2026 ਦੀ ਅਗਨੀਵੀਰ ਅਤੇ ਪੰਜਾਬ ਪੁਲਿਸ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਇਸ ਕੈਂਪ ਵਿੱਚ ਪੂਰੀ ਤਰ੍ਹਾਂ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਟਰੇਨਿੰਗ ਦੌਰਾਨ ਯੁਵਕਾਂ ਨੂੰ ਮੁਫ਼ਤ ਰਿਹਾਇਸ਼ ਅਤੇ ਖਾਣ-ਪੀਣ ਦੀ ਵੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ, ਜਿਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ ਵੱਡਾ ਲਾਭ ਮਿਲੇਗਾ।
ਚਾਹਵਾਨ ਯੁਵਕ ਆਪਣੇ ਅਸਲ ਸਰਟੀਫਿਕੇਟਾਂ ਨਾਲ ਨਾਲ ਉਨ੍ਹਾਂ ਦੀਆਂ 2-2 ਫੋਟੋਕਾਪੀਆਂ, ਆਨਲਾਈਨ ਰਜਿਸਟ੍ਰੇਸ਼ਨ ਦੀ ਕਾਪੀ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਕੈਂਪ ਵਿੱਚ ਹਾਜ਼ਰ ਹੋ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਉਮੀਦਵਾਰ 62830-31125, 94174-20125, 94647-56808 ਜਾਂ 94145-83847 ‘ਤੇ ਸੰਪਰਕ ਕਰ ਸਕਦੇ ਹਨ।










