ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਧਾਰੀਵਾਲ/ਗੁਰਦਾਸਪੁਰ, 18 ਮਾਰਚ
ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਪੰਜਾਬ ਸਰਕਾਰ ਦੀ ਮਹੱਤਵਪੂਰਨ ਯੋਜਨਾ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਪਿੰਡ ਜੋਗੋਵਾਲ ਜੱਟਾਂ ਅਤੇ ਆਲੋਵਾਲ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਵਰਕਰ ਅਤੇ ਸ਼ਰਧਾਲੂ ਹਾਜ਼ਰ ਰਹੇ, ਜਦਕਿ ਯਾਤਰਾ ਦੀ ਕਾਮਯਾਬੀ ਲਈ ਭਾਈ ਬਲਦੇਵ ਸਿੰਘ ਨਿਮਾਣਾ ਵੱਲੋਂ ਅਰਦਾਸ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਸੁਵਿਧਾਜਨਕ ਢੰਗ ਨਾਲ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀ ਆਸਥਾ ਨੂੰ ਮਜ਼ਬੂਤੀ ਮਿਲਦੀ ਹੈ ਅਤੇ ਸਮਾਜ ਵਿੱਚ ਏਕਤਾ ਅਤੇ ਸਾਂਝ ਹੋਰ ਮਜ਼ਬੂਤ ਹੁੰਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਤਿੰਨ ਦਿਨਾਂ ਦੀ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਫ਼ਤ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਪਹਿਲ ਕੀਤੀ ਗਈ ਹੈ, ਜਿਸਨੂੰ ਸਮਾਜ ਦੇ ਹਰ ਵਰਗ ਵੱਲੋਂ ਖੂਬ ਸਰਾਹਿਆ ਜਾ ਰਿਹਾ ਹੈ।
ਯਾਤਰਾ ‘ਤੇ ਰਵਾਨਾ ਹੋਏ ਸ਼ਰਧਾਲੂਆਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਉਹ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਕਾਫ਼ੀ ਉਤਸ਼ਾਹਿਤ ਹਨ।

ਇਸ ਮੌਕੇ ਚੇਅਰਮੈਨ ਰਣਜੇਤ ਸਿੰਘ ਬਾਠ, ਮੁਖਦੇਵ ਸਿੰਘ ਆਲੋਵਾਲ (ਜ਼ਿਲ੍ਹਾ ਮੀਡੀਆ ਇੰਚਾਰਜ, ਗੁਰਦਾਸਪੁਰ), ਸਰਪੰਚ ਗੁਰਨਾਮ ਸਿੰਘ ਆਲੋਵਾਲ, ਸਰਪੰਚ ਰਜਵੰਤ ਸਿੰਘ ਜੋਗੋਵਾਲ ਜੱਟਾਂ, ਸਰਪੰਚ ਅੰਮ੍ਰਿਤਪਾਲ ਸਿੰਘ ਬਲ, ਸਰਪੰਚ ਹਰਪਾਲ ਸਿੰਘ ਕੰਗ, ਬਲਾਕ ਸੰਮਤੀ ਮੈਂਬਰ ਮਾਲਕ ਸਿੰਘ ਉਰਫ ਬੰਟੀ ਛੋਟੇਪੁਰ, ਸਰਪੰਚ ਸੇਵਾ ਸਿੰਘ ਚੱਕ ਬੜੋਏ, ਬਲਾਕ ਪ੍ਰਧਾਨ ਹਰਪਾਲ ਸਿੰਘ ਚੱਕ ਬੜੋਏ, ਸੀਨੀਅਰ ਆਗੂ ਗੁਰਜੀਤ ਸਿੰਘ ਉਰਫ ਮਿੰਟਾ ਚੀਮਾ ਅਤੇ ਹੋਰ ਕਈ ਆਗੂ ਅਤੇ ਵਰਕਰ ਮੌਜੂਦ ਸਨ।










