Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਦੀਨਾਨਗਰ, 18 ਮਾਰਚ
ਕਿਰਤੀ ਕਿਸਾਨ ਯੂਨੀਅਨ ਅਤੇ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਵੱਲੋਂ ਐਸਡੀਓ ਦਫਤਰ ਦੀਨਾਨਗਰ ਅੱਗੇ ਟਰਾਂਸਫਾਰਮਰ ਨਾ ਲਗਾਉਣ ਦੇ ਮਾਮਲੇ ਨੂੰ ਲੈ ਕੇ ਧਰਨਾ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਪਿੰਡ ਗੁਜਰਾ ਲਾੜੀ ਦੇ ਪ੍ਰਵੇਸ਼ ਸਿੰਘ ਠਾਕੁਰ ਨੇ ਆਪਣੇ ਖੇਤ ਵਿੱਚ ਟਰਾਂਸਫਾਰਮਰ ਲਗਵਾਉਣ ਲਈ ਬਿਜਲੀ ਵਿਭਾਗ ਕੋਲ ਅਰਜ਼ੀ ਦਿੱਤੀ ਸੀ ਅਤੇ ਬਣਨ ਵਾਲੀ ਰਕਮ ਦੀ ਅਦਾਇਗੀ ਵੀ ਕਰ ਦਿੱਤੀ ਗਈ ਸੀ। ਇਸਦੇ ਬਾਵਜੂਦ ਦੋਸ਼ ਲਗਾਇਆ ਗਿਆ ਕਿ ਬਿਜਲੀ ਵਿਭਾਗ ਦੇ ਐਸਡੀਓ ਵੱਲੋਂ ਟਰਾਂਸਫਾਰਮਰ ਲਗਾਉਣ ਵਿੱਚ ਦੇਰੀ ਕੀਤੀ ਜਾ ਰਹੀ ਹੈ।
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪਿੰਡ ਦੇ ਸਰਪੰਚ ਵੱਲੋਂ ਸਿਆਸੀ ਦਬਾਅ ਪਾ ਕੇ ਇਸ ਕੰਮ ਨੂੰ ਰੋਕਿਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।
ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸਤਬੀਰ ਸਿੰਘ ਸੁਲਤਾਨੀ ਅਤੇ ਇਫਟੂ ਦੇ ਸੂਬਾ ਮੀਤ ਪ੍ਰਧਾਨ ਰਮੇਸ਼ ਰਾਣਾ ਨੇ ਕਿਹਾ ਕਿ ਪ੍ਰਵੇਸ਼ ਸਿੰਘ ਠਾਕੁਰ ਨਾਲ ਹੋ ਰਹੀ ਕਾਰਵਾਈ ਨਾਜਾਇਜ਼ ਹੈ ਅਤੇ ਇਸਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਵਿੱਚ ਮਾਮਲਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਇਸ ਮੌਕੇ ਇਫਟੂ ਦੇ ਸੂਬਾ ਵਿੱਤ ਸਕੱਤਰ ਜੋਗਿੰਦਰ ਪਾਲ ਪਨਿਆੜ, ਜ਼ਿਲ੍ਹਾ ਪ੍ਰਧਾਨ ਸੁਖਦੇਵ ਰਾਜ ਬਹਿਰਾਮਪੁਰ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ ਅਤੇ ਅਜੀਤ ਸਿੰਘ ਮੱਲੀ ਸਮੇਤ ਹੋਰ ਆਗੂ ਵੀ ਮੌਜੂਦ ਸਨ।


Share & like

Leave a Reply