Share & like

ਚੰਡੀਗੜ੍ਹ, 20 ਮਾਰਚ (ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ)
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਇਹ ਕਾਰਵਾਈ ਤਲਵੰਡੀ ਸਾਬੋ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਪੁੱਤਰ ਵੱਲੋਂ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਲੱਗੇ ਬਿਜਲੀ ਦੇ ਖੰਭੇ ਨਾਲ ਟੱਕਰ ਹੋ ਗਈ ਸੀ, ਜਿਸ ਨਾਲ ਗੱਡੀ ਅਤੇ ਖੰਭੇ ਨੂੰ ਨੁਕਸਾਨ ਪਹੁੰਚਿਆ।
ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਏ.ਐਲ.ਐਮ. ਰੇਸ਼ਮ ਸਿੰਘ ਅਤੇ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੇ ਕਾਰਵਾਈ ਤੋਂ ਬਚਾਉਣ ਦੇ ਨਾਂ ‘ਤੇ ਪਹਿਲਾਂ 25,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਬਾਅਦ ਵਿੱਚ ਦੋਵੇਂ 15,000 ਰੁਪਏ ‘ਤੇ ਰਾਜ਼ੀ ਹੋ ਗਏ।
ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕੀਤੀ ਗਈ ਅਤੇ ਵਿਜੀਲੈਂਸ ਬਿਊਰੋ ਨੂੰ ਸਬੂਤਾਂ ਸਮੇਤ ਸ਼ਿਕਾਇਤ ਦਿੱਤੀ ਗਈ। ਇਸ ਉਪਰੰਤ ਵਿਜੀਲੈਂਸ ਟੀਮ ਨੇ ਜਾਲ ਬਿਛਾ ਕੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਵਿਜੀਲੈਂਸ ਬਿਊਰੋ ਵੱਲੋਂ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਜਾਰੀ ਹੈ।


Share & like

Leave a Reply