ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 20 ਮਾਰਚ
ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ Gurdeep Singh Randhawa ਨੇ ਆਪਣੇ ਗ੍ਰਹਿ ਪਿੰਡ ਸ਼ਾਹਪੁਰ ਜਾਜਨ ਵਿਖੇ ਰੋਜ਼ਾਨਾ ਦੀ ਤਰ੍ਹਾਂ ਹਲਕਾ ਨਿਵਾਸੀਆਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਤ ਵਿਭਾਗਾਂ ਰਾਹੀਂ ਮੌਕੇ ‘ਤੇ ਹੀ ਹੱਲ ਕਰਵਾਏ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾ ਰਹੇ ਹਨ ਅਤੇ ਦਿਨ-ਰਾਤ ਲੋਕ ਸੇਵਾ ਵਿੱਚ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰਨਾ ਉਨ੍ਹਾਂ ਦੀ ਪਹਿਲ ਹੈ।
ਉਨ੍ਹਾਂ ਦੱਸਿਆ ਕਿ ਹਲਕਾ ਡੇਰਾ ਬਾਬਾ ਨਾਨਕ ਵਿੱਚ ਵੱਖ-ਵੱਖ ਲੋਕਹਿੱਤੀ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ। ਵਿਧਾਇਕ ਨੇ ਕਿਹਾ ਕਿ ਉਹ ਖੁਦ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਨੂੰ ਸਮਝਦੇ ਹਨ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹਨ।

ਸਿਹਤ ਸੇਵਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ Arvind Kejriwal ਅਤੇ ਮੁੱਖ ਮੰਤਰੀ Bhagwant Mann ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਸਮੇਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਯੋਜਨਾ ਤਹਿਤ ਹੈਲਥ ਕਾਰਡ ਬਣਾਉਣ ਦਾ ਕੰਮ ਜਾਰੀ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਮਹਿੰਗੇ ਨਿੱਜੀ ਹਸਪਤਾਲਾਂ ਦੀ ਸਹੂਲਤ ਵੀ ਆਮ ਲੋਕਾਂ ਲਈ ਉਪਲਬਧ ਹੋਈ ਹੈ, ਜੋ ਸਿਹਤ ਖੇਤਰ ਵਿੱਚ ਇਕ ਵੱਡਾ ਬਦਲਾਅ ਸਾਬਤ ਹੋਇਆ ਹੈ।










