ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 20 ਮਾਰਚ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਤੇਜਾ ਸਿੰਘ ਸੁਤੰਤਰ ਦੀ ਕੋਰ ਕਮੇਟੀ ਦਾ ਇੱਕ ਵਫਦ ਅੱਜ ਤਸੀਲਦਾਰ ਗੁਰਦਾਸਪੁਰ ਨਾਲ ਮਿਲਿਆ। ਵਫਦ ਨੇ ਹੜ੍ਹ ਪ੍ਰਭਾਵਿਤ ਪਿੰਡ ਬਲੱਗਣ ਵਿੱਚ ਕਿਸਾਨਾਂ ਦੀਆਂ ਫਸਲਾਂ ਦਾ ਸਰਕਾਰ ਵੱਲੋਂ ਹਾਲੇ ਤੱਕ ਮੁਆਵਜ਼ਾ ਨਾ ਮਿਲਣ ਦਾ ਮਾਮਲਾ ਉਠਾਇਆ।
ਵਫਦ ਨੇ ਮੰਗ ਕੀਤੀ ਕਿ ਪਿੰਡ ਬਲੱਗਣ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਤਸੀਲਦਾਰ ਨੇ ਵਿਸ਼ਵਾਸ ਦਿਵਾਇਆ ਕਿ ਬਾਕੀ ਰਹਿੰਦੇ ਕਿਸਾਨਾਂ ਨੂੰ ਝੋਨੇ ਦੀ ਹੜ੍ਹ ਪ੍ਰਭਾਵਿਤ ਫਸਲਾਂ ਦਾ ਮੁਆਵਜ਼ਾ ਜਲਦੀ ਹੀ ਜਾਰੀ ਕੀਤਾ ਜਾਵੇਗਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਸਖ਼ਤ ਐਕਸ਼ਨ ਲਿਆ ਜਾਵੇਗਾ।

ਇਸ ਮੌਕੇ ਜੋਨ ਪ੍ਰਧਾਨ ਬਾਬਾ ਮਸਤੂ ਜੀ, ਅਨੂਪ ਸਿੰਘ ਸੁਲਤਾਨੀ, ਨਿਰਮਲ ਸਿੰਘ, ਸਕੱਤਰ ਕੁਲਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਬਲੱਗਣ, ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ, ਰਣਬੀਰ ਸਿੰਘ ਡੁਗਰੀ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ ਅਮੀਪੁਰ, ਕਰਨੈਲ ਸਿੰਘ ਮੱਲ੍ਹੀ, ਗੁਰਮੀਤ ਸਿੰਘ ਬਲੱਗਣ ਅਤੇ ਬਾਬਾ ਰਸ਼ਪਾਲ ਸਿੰਘ ਆਦਿ ਹਾਜ਼ਰ










