ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 29 ਮਾਰਚ
ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਵਿਖੇ ਸੀਐਚਟੀ ਕ੍ਰਿਸ਼ਨਾ ਦੇਵੀ ਦੀ ਪ੍ਰਧਾਨਗੀ ਹੇਠ ਮਾਪੇ-ਅਧਿਆਪਕ ਮਿਲਣੀ ਅਤੇ ਗ੍ਰੈਜੂਏਸ਼ਨ ਸਮਾਰੋਹ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਦੇ ਸਾਲਾਨਾ ਨਤੀਜੇ ਦਾ ਵੀ ਐਲਾਨ ਕੀਤਾ ਗਿਆ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ. ਹਰਬਲਵਿੰਦਰ ਸਿੰਘ ਬੋਪਾਰਾਏ (ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ) ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ‘ਤੇ ਸ਼੍ਰੀ ਸੁਖਦੇਵ ਰਾਜ (ਹਲਕਾ ਦੀਨਾਨਗਰ ਸਿੱਖਿਆ ਕੋਆਰਡੀਨੇਟਰ), ਸ਼੍ਰੀ ਸੰਸਾਰ ਸਿੰਘ (ਐਜੂਕੇਸ਼ਨ ਵਰਕਰ) ਅਤੇ ਸ਼੍ਰੀ ਜੈਲ ਸਿੰਘ (ਐਜੂਕੇਸ਼ਨ ਵਰਕਰ) ਵੀ ਹਾਜ਼ਰ ਰਹੇ।
ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਦੌਰਾਨ ਸਕੂਲ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸਰਾਹਨਾ ਕਰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਂਦੇ ਹਨ ਅਤੇ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਮਜ਼ਬੂਤ ਸਾਂਝ ਬਣਾਉਂਦੇ ਹਨ।
ਇਸ ਮੌਕੇ ਸਕੂਲ ਸਟਾਫ ਵਿੱਚੋਂ ਕ੍ਰਿਸ਼ਨਾ ਦੇਵੀ (ਸੀਐਚਟੀ), ਰਜਨੀ, ਗੁਰਮੁੱਖ ਸਿੰਘ, ਮਨਦੀਪ ਕੌਰ ਅਤੇ ਬਲਬੀਰ ਕੌਰ ਨੇ ਸਮਾਰੋਹ ਨੂੰ ਸੁਚੱਜੇ ਢੰਗ ਨਾਲ ਸੰਚਾਲਿਤ ਕੀਤਾ। ਪਿੰਡ ਦੀ ਸਰਪੰਚ ਸ੍ਰੀਮਤੀ ਸੰਦੀਪ ਕੌਰ ਅਤੇ ਐਸਐਮਸੀ ਚੇਅਰਮੈਨ ਸ੍ਰੀਮਤੀ ਸੁਖਪ੍ਰੀਤ ਕੌਰ ਵੀ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੀਆਂ।

ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਸਭ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।










