ਊਧਮ ਸਿੰਘ ਬੋਨੀ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਅਤੇ ਹਰਦੀਪ ਰਾਣਾ ਪ੍ਰੈਸ ਸਕੱਤਰ ਚੁਣੇ ਗਏ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 4 ਅਪ੍ਰੈਲ
ਡਰਾਈਵਰ ਅਤੇ ਟੈਕਨੀਕਲ ਇੰਪਲਾਇਜ਼ ਯੂਨੀਅਨ ਗੁਰਦਾਸਪੁਰ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਹੋਈ। ਮੀਟਿੰਗ ਵਿੱਚ ਯੂਨੀਅਨ ਦੇ
ਸਮੂਹ ਮੈਂਬਰਾਂ ਨੇ ਹਿੱਸਾ ਲਿਆ।

ਸ੍ਰੀ ਗੁਰਨਾਮ ਸਿੰਘ ਦੀ 30 ਅਪ੍ਰੈਲ 2026 ਨੂੰ ਸੇਵਾਮੁਕਤੀ ਦੇ ਮੱਦੇਨਜ਼ਰ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੁਰਾਣੀ ਯੂਨੀਅਨ ਨੂੰ ਭੰਗ ਕਰ ਦਿੱਤਾ ਗਿਆ। ਇਸਦੇ ਨਾਲ ਹੀ ਨਵੀਂ ਯੂਨੀਅਨ ਦੇ ਗਠਨ ਦੀ ਸਿਫਾਰਿਸ਼ ਕਰਕੇ ਤੁਰੰਤ ਨਵੀਂ ਬਾਡੀ ਦਾ ਐਲਾਨ ਕੀਤਾ ਗਿਆ।
ਪੰਜਾਬ ਸਰਕਾਰ ਡਰਾਈਵਰ ਅਤੇ ਟੈਕਨੀਕਲ ਇੰਪਲਾਇਜ਼ ਯੂਨੀਅਨ ਦੀ ਨਵੀਂ ਬਾਡੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਵਿੱਚ ਊਧਮ ਸਿੰਘ ਬੋਨੀ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ, ਜਦਕਿ ਸੁਖਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਸ
ਹਰਦੀਪ ਸਿੰਘ ਰਾਣਾ ਨੂੰ ਪ੍ਰੈਸ ਸਕੱਤਰ, ਅਵਤਾਰ ਸਿੰਘ ਨੂੰ ਜਨਰਲ ਸਕੱਤਰ, ਸ਼ਰਨਜੀਤ ਸਿੰਘ ਸ਼ਾਲੂ ਨੂੰ ਸਹਾਇਕ ਜਨਰਲ ਸਕੱਤਰ ਅਤੇ ਇੰਦਰਜੀਤ ਸਿੰਘ ਨੂੰ ਖਜਾਨਚੀ ਨਿਯੁਕਤ ਕੀਤਾ ਗਿਆ।
ਇਸ ਤੋਂ ਇਲਾਵਾ ਕੁਲਵੰਤ ਸਿੰਘ ਨੂੰ ਮੁੱਖ ਸਲਾਹਕਾਰ, ਅਜਮੇਰ ਸਿੰਘ, ਗੁਰਮੁਖ ਸਿੰਘ ਅਤੇ ਦੀਪਕ ਕੁਮਾਰ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ। ਬਾਡੀ ਮੈਂਬਰਾਂ ਵਿੱਚ ਸੰਜੀਵ ਕੁਮਾਰ, ਸੁਖਦੇਵ ਸਿੰਘ ਚੌਰ, ਅਮਨ, ਗੁਰਦੇਵ ਸਿੰਘ, ਦਲਜੀਤ ਸਿੰਘ, ਸ਼ਿਵ ਦਿਆਲ ਸਿੰਘ, ਸੁਰਿੰਦਰਪਾਲ ਕੁਮਾਰ ਅਤੇ ਕਮਲਜੀਤ ਸਿੰਘ ਆਦਿ ਸ਼ਾਮਲ ਹਨ।

ਮੀਟਿੰਗ ਦੌਰਾਨ ਸਾਰੇ ਮੈਂਬਰਾਂ ਨੇ ਨਵੀਂ ਬਾਡੀ ਨੂੰ ਵਧਾਈ ਦਿੱਤੀ ਅਤੇ ਯੂਨੀਅਨ ਦੀ ਭਲਾਈ ਲਈ ਮਿਲਜੁਲ ਕੇ ਕੰਮ ਕਰਨ ਦਾ ਭਰੋਸਾ ਦਿਵਾਇਆ।










