ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 6 ਅਪਰੈਲ
ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਸ੍ਰੀ ਕੁਲਦੀਪ ਸਿੰਘ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ 07 ਅਪਰੈਲ ਨੂੰ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਪੰਜਾਬ ਪ੍ਰਧਾਨ ਸ੍ਰੀ ਯੁਧਵੀਰ ਸਿੰਘ, ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਕਮੇਟੀ ਦੇ ਪ੍ਰਧਾਨ ਸ੍ਰੀ ਯੁਧਵੀਰ ਸਿੰਘ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਗਈ ਸੀ ਕਿ ਮਿਤੀ 07 ਅਪਰੈਲ 2026 ਨੂੰ ਜਿਲ੍ਹਾ ਗੁਰਦਾਸਪੁਰ ਵਿੱਚ ਇੱਕ ਵਿਸ਼ਾਲ ਸੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸੋਭਾ ਯਾਤਰਾ ਕਰਕੇ ਸ਼ਹਿਰ ਦੇ ਕਈ ਰੂਟ ਡਾਇਵਰਟ ਕੀਤੇ ਜਾਣੇ ਹਨ।
ਇਸਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ 07 ਅਪਰੈਲ ਨੂੰ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਬੋਰਡ, ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਨੂੰ ਨਿਰਧਾਰਿਤ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਤੇ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ 8 ਅਪਰੈਲ 2026 ਨੂੰ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਪੂਰੇ ਦਿਨ ਦੀ ਗਜ਼ਟਿਡ ਛੁੱਟੀ ਹੈ।











