Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਖੱਦਰ/ਗੁਰਦਾਸਪੁਰ, 12 ਅਪਰੈਲ
ਸੀਪੀਆਈ (ਐੱਮਐੱਲ) ਲਿਬਰੇਸ਼ਨ ਵੱਲੋਂ ਨਕਸਲੀ ਸਹੀਦ ਸੁਖਰਾਜ ਸਿੰਘ ਖੱਦਰ ਦਾ 40ਵਾਂ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਪਿੰਡ ਖੱਦਰ ਵਿੱਚ ਸਾਦਗੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਦੋ ਮਿੰਟ ਮੌਨ ਧਾਰ ਕੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਨਾਲ ਹੋਈ, ਜਦਕਿ ਸਹੀਦੀ ਲਾਟ ‘ਤੇ ਝੰਡਾ ਚੜ੍ਹਾਉਣ ਦੀ ਰਸਮ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਆਗੂ ਡਾ. ਅਸ਼ੋਕ ਭਾਰਤੀ ਨੇ ਅਦਾ ਕੀਤੀ।


ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਮਲੀ, ਸਕੱਤਰ ਅਸ਼ਵਨੀ ਕੁਮਾਰ ਲਖਣ ਕਲਾਂ, ਮਜ਼ਦੂਰ ਆਗੂ ਗੁਲਜ਼ਾਰ ਸਿੰਘ ਭੁਬਲੀ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਗੁਰਮੀਤ ਸਿੰਘ ਬਖਤਪੁਰਾ ਨੇ ਸਹੀਦ ਸੁਖਰਾਜ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹਨਾਂ ਨੇ ਆਪਣੀ ਪੂਰੀ ਜ਼ਿੰਦਗੀ ਕਮਿਊਨਿਸਟ ਲਹਿਰ ਨੂੰ ਸਮਰਪਿਤ ਕੀਤੀ। ਉਨ੍ਹਾਂ ਨੂੰ 12 ਅਪ੍ਰੈਲ 1984 ਨੂੰ ਘਰ ਵਿੱਚ ਹੀ ਅੱਤਵਾਦੀਆਂ ਵੱਲੋਂ ਸ਼ਹੀਦ ਕਰ ਦਿੱਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਉਨ੍ਹਾਂ ਉੱਤੇ ਇਹ ਦੋਸ਼ ਲਗਾਇਆ ਗਿਆ ਸੀ ਕਿ ਉਹ ਫਿਰਕਾਪ੍ਰਸਤੀ ਦੇ ਵਿਰੋਧੀ ਸਨ ਅਤੇ ਹਿੰਦੂ-ਸਿੱਖ ਏਕਤਾ ਦੇ ਹੱਕ ਵਿੱਚ ਨਾਅਰੇ ਲਾਉਂਦੇ ਸਨ।


ਅੰਤਰਰਾਸ਼ਟਰੀ ਮਸਲਿਆਂ ‘ਤੇ ਗੱਲ ਕਰਦਿਆਂ ਆਗੂਆਂ ਨੇ ਅਮਰੀਕਾ-ਇਜ਼ਰਾਇਲ ਅਤੇ ਇਰਾਨ ਵਿਚਾਲੇ ਤਣਾਅ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਾਮਰਾਜੀ ਤਾਕਤਾਂ ਦੀਆਂ ਨੀਤੀਆਂ ਨੂੰ ਲੋਕ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਖੇਤਰ ਵਿੱਚ ਤਣਾਅ ਵੱਧ ਰਿਹਾ ਹੈ।
ਪੰਜਾਬ ਦੀ ਮੌਜੂਦਾ ਸਿਆਸੀ ਅਤੇ ਕਾਨੂੰਨੀ ਹਾਲਤ ‘ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋ ਰਹੀ ਹੈ। ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਪ੍ਰਭਾਵ ਵਿੱਚ ਵਾਧਾ ਹੋ ਰਿਹਾ ਹੈ ਅਤੇ ਸਰਕਾਰ ਨੂੰ ਇਸ ਮਾਮਲੇ ‘ਤੇ ਗੰਭੀਰ ਕਦਮ ਚੁੱਕਣੇ ਚਾਹੀਦੇ ਹਨ।

ਇਸ ਸਮੇਂ ਪ੍ਰੇਮ ਮਸੀਹ ਸੋਨਾ, ਰਾਜੂ ਬਟਾਲਾ, ਗੁਰਿੰਦਰ ਖੱਦਰ, ਦਰਸ਼ਨ ਖਰੋਟਾ, ਨਿਸ਼ਾਨ ਸਿੰਘ ਕਲਾਨੌਰ, ਕੁਲਵੰਤ ਸਿੰਘ ਰਾਮਦਵਾਲੀ, ਸੁਖਜਿੰਦਰ ਸਿੰਘ ਅਲਾਵਲਪੁਰ, ਸੁਰਜੀਤ ਸਿੰਘ ਸਿੰਘਪੁਰਾ, ਛਿੰਦਰਪਾਲ ਬਿਸ਼ਨ ਕੋਟ ਅਤੇ ਜੋਗਿੰਦਰ ਪਾਲ ਲੇਹਲ ਸਮੇਤ ਹੋਰ ਵਰਕਰ ਵੀ ਮੌਜੂਦ ਸਨ।


Share & like

Leave a Reply