Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 30 ਅਪਰੈਲ
ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿੱਚ ਅੱਜ ਇਕ ਸਾਦਗੀਪੂਰਣ ਪਰ ਭਾਵੁਕ ਸਮਾਰੋਹ ਦੌਰਾਨ ਦੋ ਕਰਮਚਾਰੀਆਂ ਨੂੰ ਸੇਵਾਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੱਤੀ ਗਈ। ਡਿਪਟੀ ਕਮਿਸ਼ਨਰ ਦੇ ਡਰਾਈਵਰ ਸ੍ਰੀ ਗੁਰਨਾਮ ਸਿੰਘ ਨੇ 31 ਸਾਲਾਂ ਦੀ ਲੰਬੀ ਸੇਵਾ ਪੂਰੀ ਕਰਨ ਉਪਰੰਤ ਅਤੇ ਸੀਨੀਅਰ ਸਹਾਇਕ ਸ਼੍ਰੀ ਚਰਨ ਦਾਸ ਨੇ 40 ਸਾਲਾਂ ਦੀ ਸਰਕਾਰੀ ਸੇਵਾ ਪੂਰੀ ਕਰਨ ਉਪਰੰਤ ਅੱਜ ਸਨਮਾਨ ਨਾਲ ਸੇਵਾ ਮੁਕਤੀ ਪ੍ਰਾਪਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੋਨਾਂ ਕਰਮਚਾਰੀਆਂ ਨੇ ਆਪਣੇ ਪੂਰੇ ਸੇਵਾ ਕਾਲ ਦੌਰਾਨ ਬੇਹੱਦ ਇਮਾਨਦਾਰੀ, ਨਿਸ਼ਠਾ ਅਤੇ ਲਗਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਨੇ ਕਿਹਾ ਕਿ ਦੋਨਾਂ ਨੇ ਕਦੇ ਵੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਅਤੇ ਹਮੇਸ਼ਾਂ ਦਫ਼ਤਰੀ ਕੰਮ ਨੂੰ ਤਰਜੀਹ ਦਿੰਦਿਆਂ ਆਪਣੀ ਡਿਊਟੀ ਬਖੂਬੀ ਨਿਭਾਈ।
ਉਨ੍ਹਾਂ ਹੋਰ ਕਿਹਾ ਕਿ ਜਦੋਂ ਵੀ ਦੋਨਾਂ ਕਰਮਚਾਰੀਆਂ ਨੂੰ ਕੋਈ ਜ਼ਿੰਮੇਵਾਰੀ ਸੌਂਪੀ ਗਈ, ਉਨ੍ਹਾਂ ਨੇ ਉਸਨੂੰ ਪੂਰੀ ਲਗਨ ਅਤੇ ਸਮਰਪਣ ਨਾਲ ਨਿਭਾਇਆ, ਜੋ ਹੋਰਾਂ ਲਈ ਪ੍ਰੇਰਣਾ ਦਾ ਸਰੋਤ ਹੈ।
ਇਸ ਮੌਕੇ ਦਫ਼ਤਰ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦੋਨਾਂ ਸੇਵਾਮੁਕਤ ਕਰਮਚਾਰੀਆਂ ਨੂੰ ਵਿਦਾਇਗੀ ਪਾਰਟੀ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਸੁਖਮਈ ਤੇ ਚੰਗੇ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਫੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਵੱਲੋਂ ਸੇਵਾਮੁਕਤੀ ਮੌਕੇ ਸ੍ਰੀ ਗੁਰਨਾਮ ਸਿੰਘ ਅਤੇ ਸ਼੍ਰੀ ਚਰਨ ਦਾਸ ਨੂੰ ਸਨਮਾਨਿਤ ਕਰਦੇ ਹੋਏ, ਨਾਲ ਹੋਰ ਅਧਿਕਾਰੀ ਵੀ ਮੌਜੂਦ।


Share & like

Leave a Reply