ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 2 ਮਈ
ਕ੍ਰਾਇਸਟ ਦ ਕਿੰਗ ਕਾਨਵੈਂਟ ਸਕੂਲ ਦੀ ਹੋਣਹਾਰ ਵਿਦਿਆਰਥਣ ਜਸਲੀਨ ਕੌਰ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 93.4 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਪਰਿਵਾਰ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਜਸਲੀਨ ਕੌਰ ਦੀ ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਸਹਿਪਾਠੀਆਂ ਵੱਲੋਂ ਉਸ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਉਸਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।
ਜਸਲੀਨ ਕੌਰ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਨਿਯਮਿਤ ਮਿਹਨਤ ਦੇ ਸਿਰ ਬੰਨਿਆ ਹੈ। ਉਸ ਨੇ ਕਿਹਾ ਕਿ ਲਗਾਤਾਰ ਪੜ੍ਹਾਈ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਨਾਲ ਇਹ ਸਫ਼ਲਤਾ ਹਾਸਲ ਕਰਨਾ ਸੰਭਵ ਹੋਇਆ ਹੈ।











