Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 2 ਮਈ
ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਪਿੰਡ ਭੱਟੀਆਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ‌ ਗਿਆ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਕਿ ਸਾਡੇ ਬਜ਼ੁਰਗ ਅਤੇ ਪਰਿਵਾਰ ਹੁਣ ਬਿਨਾਂ ਕਿਸੇ ਖਰਚੇ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਸਰਕਾਰ ਦਾ ਇਹ ਉਪਰਾਲਾ ਨਾ ਸਿਰਫ ਲੋਕਾਂ ਨੂੰ ਧਰਮ ਨਾਲ ਜੋੜ ਰਿਹਾ ਹੈ, ਬਲਕਿ ਉਹਨਾਂ ਦੇ ਸੁਪਨਿਆਂ ਨੂੰ ਵੀ ਹਕੀਕਤ ਵਿੱਚ ਬਦਲ ਰਿਹਾ ਹੈ। ਸਾਰੇ ਸ਼ਰਧਾਲੂਆਂ ਨੂੰ ਸੁਖਦ ਅਤੇ ਮੰਗਲਮਈ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਅੱਗੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬਾਨ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।

ਇਸ ਮੌਕੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦਾ ਧੰਨਵਾਦ ਕਰਦਿਆਂ ਕਿ ‘ਮੁੱਖ ਮੰਤਰੀ ਤੀਰਥ ਯੋਜਨਾ’ ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।


Share & like

Leave a Reply