Share & like

ਅੰਡਰ-14, 17 ਅਤੇ 19 ਵਰਗ ਦੇ ਖਿਡਾਰੀਆਂ ਦੀ ਹੋਵੇਗੀ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 6 ਮਈ
ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸਾਲ 2026-27 ਦੇ ਸੈਸ਼ਨ ਦੌਰਾਨ ਜ਼ਿਲ੍ਹਾ/ਸਬ ਸੈਂਟਰ ਸਕੂਲ ਆਫ ਐਕਸੀਲੈਂਸ (ਰੈਜੀਡੈਂਸ਼ੀਅਲ) ਵਿੱਚ ਹੋਣਹਾਰ ਹਾਕੀ ਖਿਡਾਰੀਆਂ ਨੂੰ ਦਾਖਲਾ ਦੇਣ ਲਈ ਚੋਣ ਟਰਾਇਲ 9 ਮਈ ਤੋਂ 10 ਮਈ 2026 ਤੱਕ ਕਰਵਾਏ ਜਾਣਗੇ। ਇਹ ਟਰਾਇਲ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੇ ਲੜਕਿਆਂ ਲਈ ਰਾਇਲ ਹਾਕੀ ਅਕੈਡਮੀ, ਗੁਰਦੁਆਰਾ ਅੱਚਲ ਸਾਹਿਬ ਨੇੜੇ, ਬਟਾਲਾ ਵਿਖੇ ਆਯੋਜਿਤ ਕੀਤੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਟਰਾਇਲਾਂ ਵਿੱਚ ਉਹ ਖਿਡਾਰੀ ਹਿੱਸਾ ਲੈ ਸਕਦੇ ਹਨ, ਜਿਨ੍ਹਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਿੱਚੋਂ ਕੋਈ ਇੱਕ ਹਾਸਲ ਕੀਤੀ ਹੋਵੇ ਜਾਂ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਭਾਗ ਲਿਆ ਹੋਵੇ। ਉਨ੍ਹਾਂ ਕਿਹਾ ਕਿ ਟਰਾਇਲ ਦੇ ਪ੍ਰਦਰਸ਼ਨ ਦੇ ਆਧਾਰ ’ਤੇ ਨਵੇਂ ਖਿਡਾਰੀਆਂ ਨੂੰ ਵੀ ਮੌਕਾ ਦਿੱਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਖਿਡਾਰੀ ਆਪਣੀ ਗੇਮ ਅਨੁਸਾਰ ਟਰਾਇਲ ਸਥਾਨ ’ਤੇ ਸਵੇਰੇ ਠੀਕ 8 ਵਜੇ ਰਜਿਸਟ੍ਰੇਸ਼ਨ ਲਈ ਪਹੁੰਚਣ। ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਪ੍ਰਮਾਣ ਪੱਤਰ, ਆਧਾਰ ਕਾਰਡ, ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਕਾਪੀਆਂ ਨਾਲ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਲੈ ਕੇ ਆਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਭਾਗ ਵੱਲੋਂ ਕਿਸੇ ਵੀ ਖਿਡਾਰੀ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।

ਜ਼ਿਲ੍ਹਾ ਖੇਡ ਅਫਸਰ ਨੇ ਹੋਰ ਦੱਸਿਆ ਕਿ ਅੰਡਰ-14 ਵਰਗ ਲਈ ਖਿਡਾਰੀ ਦਾ ਜਨਮ 1 ਜਨਵਰੀ 2013 ਜਾਂ ਇਸ ਤੋਂ ਬਾਅਦ, ਅੰਡਰ-17 ਲਈ 1 ਜਨਵਰੀ 2010 ਜਾਂ ਇਸ ਤੋਂ ਬਾਅਦ ਅਤੇ ਅੰਡਰ-19 ਲਈ 1 ਜਨਵਰੀ 2008 ਜਾਂ ਇਸ ਤੋਂ ਬਾਅਦ ਦਾ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀ ਦਾ ਫਿਜ਼ੀਕਲੀ ਅਤੇ ਮੈਡੀਕਲੀ ਫਿੱਟ ਹੋਣਾ ਵੀ ਜ਼ਰੂਰੀ ਹੈ।


Share & like

Leave a Reply