Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 8 ਮਈ
ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਵਿਸ਼ਵ ਰੈੱਡ ਕਰਾਸ ਦਿਵਸ ਰੈੱਡ ਕਰਾਸ ਦਫ਼ਤਰ ਵਿਖੇ ਮਨਾਇਆ ਗਿਆ। ਇਸ ਸਾਲ ਸਮਾਗਮ ਦਾ ਥੀਮ “ਯੂਨਾਈਟਿਡ ਇਨ ਹਿਊਮੈਨਿਟੀ” ਰਿਹਾ। ਸਮਾਗਮ ਵਿੱਚ ਕੁਲਦੀਪ ਚੰਦ, ਸਹਾਇਕ ਕਮਿਸ਼ਨਰ (ਜਨਰਲ), ਗੁਰਦਾਸਪੁਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਕੁਲਦੀਪ ਚੰਦ ਨੇ ਕਿਹਾ ਕਿ ਰੈੱਡ ਕਰਾਸ ਸੋਸਾਇਟੀ ਇੱਕ ਬਹੁਤ ਪੁਰਾਣੀ ਅਤੇ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਸੰਸਥਾ ਹੈ, ਜਿਸ ਦਾ ਮੁੱਖ ਉਦੇਸ਼ ਗਰੀਬ, ਬੇਸਹਾਰਾ, ਦਿਵਿਆੰਗ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਈ ਘਨੱਈਆ ਜੀ ਨੇ ਜੰਗ ਦੇ ਮੈਦਾਨ ਵਿੱਚ ਜ਼ਖ਼ਮੀ ਸਿਪਾਹੀਆਂ ਦੀ ਬਿਨਾਂ ਕਿਸੇ ਭੇਦਭਾਵ ਦੇ ਸੇਵਾ ਕਰਕੇ ਮਨੁੱਖਤਾ ਦਾ ਸੱਚਾ ਸੰਦੇਸ਼ ਦਿੱਤਾ ਸੀ ਅਤੇ ਰੈੱਡ ਕਰਾਸ ਸੋਸਾਇਟੀ ਵੀ ਉਸੇ ਭਾਵਨਾ ਨਾਲ ਸੰਸਾਰ ਭਰ ਵਿੱਚ ਸੇਵਾ ਕਰ ਰਹੀ ਹੈ। ਉਨ੍ਹਾਂ ਸਭ ਨੂੰ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣ ਦਾ ਸੰਦੇਸ਼ ਦਿੱਤਾ।
ਇਸ ਦੌਰਾਨ ਰਾਜੀਵ ਸਿੰਘ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਗੁਰਦਾਸਪੁਰ ਨੇ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਸਮਾਗਮ ਦੌਰਾਨ ਸਿਹਤ ਵਿਭਾਗ ਦੇ ਸਹਿਯੋਗ ਨਾਲ ਇੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਲਗਭਗ 60 ਵਿਅਕਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।

ਇਸ ਮੌਕੇ ਡਾ. ਵਿਪਨਦੀਪ, ਡਾ. ਅਮਨਪ੍ਰੀਤ ਸਿੰਘ, ਫਾਰਮਾਸਿਸਟ ਮੁਨੀਸ਼ ਕੁਮਾਰ, ਅਰਵਿੰਦ ਕੁਮਾਰ, ਸ਼ਿਵਾ, ਮਨੇਸਵਰ ਸਿੰਘ, ਸਰਦਾਰੀ ਲਾਲ, ਮਿਸ ਜੋਤੀ, ਸ੍ਰੀਮਤੀ ਸੁਮਨ ਅਤੇ ਕਮਲਾ ਦੇਵੀ ਸਮੇਤ ਹੋਰ ਹਾਜ਼ਰ ਸਨ।


Share & like

Leave a Reply