Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 26 ਮਈ
ਨੌਜਵਾਨਾਂ ਵਿੱਚ ਨਸ਼ੇ ਦੀ ਵੱਧ ਰਹੀ ਪ੍ਰਵਿਰਤੀ ਨੂੰ ਰੋਕਣ ਅਤੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਰੈੱਡ ਕਰਾਸ ਇੰਟੀਗ੍ਰੇਟਿਡ ਐਂਡ ਰੀਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ (ਆਈਆਰਸੀਏ) ਗੁਰਦਾਸਪੁਰ ਵੱਲੋਂ ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਖਤਪੁਰ ਵਿਖੇ ਨਸ਼ਾ ਜਾਗਰੂਕਤਾ ਅਤੇ ਰੋਕਥਾਮ ਸਬੰਧੀ ਵਿਸ਼ੇਸ਼ ਪ੍ਰੋਗਰਾਮ ਭਦਾ ਆਯੋਜਨ ਕੀਤਾ ਗਿਆ।
ਇਹ ਪ੍ਰੋਗਰਾਮ ਸ਼੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ ਆਈਏਐਸ (ਸੇਵਾਮੁਕਤ), ਸਕੱਤਰ ਇੰਡੀਅਨ ਰੈੱਡ ਕਰਾਸ ਸੋਸਾਇਟੀ ਪੰਜਾਬ ਰਾਜ ਸ਼ਾਖਾ ਚੰਡੀਗੜ੍ਹ ਦੀ ਅਗਵਾਈ ਅਤੇ ਸਹਿਯੋਗ ਨਾਲ ਕਰਵਾਇਆ ਗਿਆ।
ਸਮਾਗਮ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਐਸ.ਬੀ. ਨਾਇਰ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੀ ਗਈ, ਜਦਕਿ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।
ਇਸ ਮੌਕੇ ਆਈਆਰਸੀਏ ਗੁਰਦਾਸਪੁਰ ਦੀ ਟੀਮ ਦੇ ਮੈਂਬਰ ਸ਼੍ਰੀ ਰਘਬੀਰ ਸਿੰਘ, ਸ਼੍ਰੀਮਤੀ ਕੋਮਲਪ੍ਰੀਤ ਕੌਰ ਅਤੇ ਸ਼੍ਰੀਮਤੀ ਆਭਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਕਾਰਣਾਂ ਅਤੇ ਇਸ ਦੇ ਸਰੀਰਿਕ, ਮਾਨਸਿਕ ਅਤੇ ਸਮਾਜਿਕ ਨੁਕਸਾਨ ਬਾਰੇ ਜਾਣਕਾਰੀ ਦਿੱਤੀ।
ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ ਨੇ ਕਿਹਾ ਕਿ ਨਸ਼ੇ ਨਾ ਸਿਰਫ ਵਿਅਕਤੀ ਦੀ ਜ਼ਿੰਦਗੀ ਬਰਬਾਦ ਕਰਦੇ ਹਨ, ਸਗੋਂ ਉਸਦੇ ਦੋਸਤਾਂ ਅਤੇ ਪਰਿਵਾਰ ਨੂੰ ਵੀ ਗੰਭੀਰ ਨੁਕਸਾਨ ਪਹੁੰਚਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿੰਨਾ ਜ਼ਿਆਦਾ ਨਸ਼ਿਆਂ ਦੀ ਵਰਤੋਂ ਕੀਤੀ ਜਾਵੇਗੀ, ਉੱਨਾ ਹੀ ਜੀਵਨ ਘੱਟ ਹੁੰਦਾ ਜਾਵੇਗਾ।

ਟੀਮ ਵੱਲੋਂ ਨਸ਼ੇ ਦੀ ਲਤ ਦੇ ਲੱਛਣਾਂ, ਸ਼ੁਰੂਆਤੀ ਪਛਾਣ ਅਤੇ ਸਮੇਂ ਸਿਰ ਸਹਾਇਤਾ ਪ੍ਰਣਾਲੀ ਦੀ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਜੀਵਨ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਤੋਂ ਦੂਰ ਰਹਿਣ ਅਤੇ ਐਨਐਮਬੀਏ ਦੇ ਰਾਜਦੂਤ ਬਣਨ ਦੀ ਸਹੁੰ ਵੀ ਚੁੱਕੀ।
ਸਕੂਲ ਪ੍ਰਬੰਧਨ ਵੱਲੋਂ ਇਸ ਜਾਗਰੂਕਤਾ ਮੁਹਿੰਮ ਦੀ ਭਰਪੂਰ ਸ਼ਲਾਘਾ ਕੀਤੀ ਗਈ। ਪ੍ਰੋਗਰਾਮ ਵਿੱਚ ਕੁੱਲ 250 ਵਿਦਿਆਰਥੀਆਂ ਨੇ ਲਾਭ ਪ੍ਰਾਪਤ ਕੀਤਾ।


Share & like

Leave a Reply