Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 27 ਮਈ
ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈ ਜਾ ਰਹੀ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ 25 ਲੋੜਵੰਦ ਲੜਕੀਆਂ ਨੂੰ ‘ਬਿਊਟੀ ਐਂਡ ਵੈਲਨੈਸ’ ਕੋਰਸ ਦੀ ਟ੍ਰੇਨਿੰਗ ਸਫਲਤਾਪੂਰਵਕ ਮੁਕੰਮਲ ਕਰਵਾਉਣ ਉਪਰੰਤ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਇੱਕ ਮਹੀਨੇ ਦਾ ਕੋਰਸ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਜਸਮੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਵਜਨ ਗ੍ਰਾਮੀਣ ਵਿਕਾਸ ਸੰਸਥਾਨ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੋਰਸ ਕਰਵਾਉਣ ਦਾ ਮੁੱਖ ਉਦੇਸ਼ ਲੋੜਵੰਦ ਲੜਕੀਆਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣਾ ਹੈ, ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੀਆਂ ਹੋ ਸਕਣ। ਅੱਜ ਦੇ ਸਮੇਂ ਵਿੱਚ ‘ਬਿਊਟੀ ਐਂਡ ਵੈਲਨੈਸ’ ਖੇਤਰ ਵਿੱਚ ਰੋਜ਼ਗਾਰ ਦੀਆਂ ਵੱਡੀਆਂ ਸੰਭਾਵਨਾਵਾਂ ਹਨ ਅਤੇ ਇਹ ਕੋਰਸ ਲੜਕੀਆਂ ਲਈ ਭਵਿੱਖ ਵਿੱਚ ਰੋਜ਼ਗਾਰ ਦਾ ਵਧੀਆ ਸਾਧਨ ਸਾਬਤ ਹੋ ਸਕਦਾ ਹੈ।
ਸਰਵਜਨ ਗ੍ਰਾਮੀਣ ਵਿਕਾਸ ਸੰਸਥਾਨ ਵੱਲੋਂ ਲੜਕੀਆਂ ਨੂੰ ਪ੍ਰਯੋਗਾਤਮਕ ਅਤੇ ਬਿਹਤਰ ਢੰਗ ਨਾਲ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਜਸਮੀਤ ਕੌਰ ਵੱਲੋਂ ਸਮੇਂ-ਸਮੇਂ ’ਤੇ ਸੈਂਟਰ ਦਾ ਦੌਰਾ ਕਰਕੇ ਲੜਕੀਆਂ ਨੂੰ ਪ੍ਰੇਰਿਤ ਅਤੇ ਉਤਸ਼ਾਹਿਤ ਕੀਤਾ ਗਿਆ।
ਸਮਾਗਮ ਦੌਰਾਨ ਸ੍ਰੀਮਤੀ ਜਸਮੀਤ ਕੌਰ ਨੇ ਲੜਕੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀਆਂ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਪਿੱਛੇ ਨਹੀਂ ਹਨ, ਸਗੋਂ ਆਪਣੀ ਯੋਗਤਾ ਅਤੇ ਮੇਹਨਤ ਨਾਲ ਹਰ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰ ਰਹੀਆਂ ਹਨ। ਉਨ੍ਹਾਂ ਨੇ ਲੜਕੀਆਂ ਨੂੰ ਭਵਿੱਖ ਵਿੱਚ ਸਰਕਾਰ ਵੱਲੋਂ ਚਲਾਈਆਂ ਜਾਣ ਵਾਲੀਆਂ ਹੋਰ ਭਲਾਈ ਸਕੀਮਾਂ ਵਿੱਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਬੂਟਾ ਰਾਮ (ਪ੍ਰਧਾਨ, ਸਰਵਜਨ ਗ੍ਰਾਮੀਣ ਵਿਕਾਸ ਸੰਸਥਾਨ), ਮਿਸ ਭੂਮਿਕਾ ਰਾਜਪੂਤ (ਟ੍ਰੇਨਰ), ਅਕੁੰਸ਼ ਸ਼ਰਮਾ (ਜ਼ਿਲ੍ਹਾ ਕੋਆਰਡੀਨੇਟਰ), ਸ਼੍ਰੀ ਗਗਨਦੀਪ, ਮਿਸ ਹਰਪ੍ਰੀਤ ਕੌਰ, ਸ੍ਰੀਮਤੀ ਮੰਨਤ ਮਹਾਜਨ, ਸ੍ਰੀਮਤੀ ਕਮਲਪ੍ਰੀਤ ਅਤੇ ਸ੍ਰੀਮਤੀ ਮਨਦੀਪ ਕੌਰ ਸਮੇਤ ਹੋਰ ਹਾਜ਼ਰ ਸਨ।


Share & like

Leave a Reply