Share & like

ਜਤਿੰਦਰ ਬੈਂਸ
ਚੰਡੀਗੜ੍ਹ, 26 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Sukhbir Singh Badal ਨੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਪਾਰਟੀ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ। ਇਸ ਫੈਸਲੇ ਦੀ ਜਾਣਕਾਰੀ ਪਾਰਟੀ ਦੇ ਮੁੱਖ ਦਫ਼ਤਰ ਵੱਲੋਂ ਜਾਰੀ ਕੀਤੀ ਗਈ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ Daljit Singh Cheema ਨੇ ਦੱਸਿਆ ਕਿ ਕਾਦੀਆਂ ਹਲਕੇ ਦੇ ਜਥੇਬੰਦਕ ਢਾਂਚੇ ਨੂੰ ਭੰਗ ਕਰਨ ਦਾ ਫੈਸਲਾ ਪਾਰਟੀ ਪ੍ਰਧਾਨ ਦੇ ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਨਵਾਂ ਜਥੇਬੰਦਕ ਢਾਂਚਾ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਜਲਦੀ ਐਲਾਨਿਆ ਜਾਵੇਗਾ।

ਪਾਰਟੀ ਆਗੂਆਂ ਅਨੁਸਾਰ ਇਸ ਕਦਮ ਦਾ ਮਕਸਦ ਹਲਕੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਅਤੇ ਸਰਗਰਮ ਬਣਾਉਣਾ ਹੈ, ਤਾਂ ਜੋ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਸਾਹਮਣਾ ਕੀਤਾ ਜਾ ਸਕੇ। ਨਵੇਂ ਜਥੇਬੰਦਕ ਢਾਂਚੇ ਦੇ ਐਲਾਨ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਉਤਸੁਕਤਾ ਬਣੀ ਹੋਈ ਹੈ।


Share & like

Leave a Reply