Share & like

ਗੁਰਦਾਸਪੁਰ, 30 ਜੂਨ (ਬੈਂਸ/ਰੋਜ਼ਾਨਾ ਖ਼ਬਰ) ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰ ਜੀਤ ਸਿੰਘ ਨੇ ਜ਼ਿਲ੍ਹਾ ਮਿਨਰਲ ਫਾਊੰਡੇਸ਼ਨ (ਡੀਐੱਮਐੱਫ) ਵੱਲੋਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਕਰਵਾਏ ਜਾ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮਾਈਨਿੰਗ ਵਿਭਾਗ ਵੱਲੋਂ ਜਿਨ੍ਹਾਂ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ ਫੰਡ ਜਾਰੀ ਕੀਤੇ ਗਏ ਸਨ, ਉਨ੍ਹਾਂ ਵਿੱਚੋਂ ਹੁਣ ਤੱਕ ਜਿਹੜੇ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ। ਉਨਾਂ ਨੇ ਡੀਐੱਮਐੱਫ ਸਕੀਮ ਤਹਿਤ ਜ਼ਿਲ੍ਹਾ ਖੇਡ ਕੰਪਲੈਕਸ ਵਿਖੇ ਬਾਸਕਟ ਬਾਲ, ਟੈਨਿਸ ਲਾਅਨ ਅਤੇ ਟੈਨਿਸ ਗਰਾਊੰਡਾਂ ਤਿਆਰ ਕਰਨ ਦੇ ਪ੍ਰਾਜੈਕਟਾਂ ਦਾ ਰੀਵਿਊ ਵੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲਾਇਬ੍ਰੇਰੀ ਦੇ ਨਵੀਨੀਕਰਨ ਦੇ ਪ੍ਰਾਜੈਕਟ ਨੂੰ ਜੁਲਾਈ ਮਹੀਨੇ ਦੇ ਅਖੀਰ ਤੱਕ ਹਰ ਹਾਲ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਲਾਇਬੇ੍ਰਰੀ ਅੰਦਰ ਅਧੁਨਿਕ ਸਹੂਲਤਾਂ ਮੁੱਹਈਆ ਕਰਵਾਈਆਂ ਜਾ ਸੱਕਣ।
ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਡੀਐੱਮਐੱਫ ਪ੍ਰਾਜੈਕਟ ਤਹਿਤ ਚੱਲ ਰਹੇ ਸਮੂਹ ਵਿਕਾਸ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰ ਲਿਆ ਜਾਵੇ। ਮੀਟਿੰਗ ਦੌਰਾਨ ਡੀਐੱਮਐੱਫ ਦੇ ਹੋਰ ਪ੍ਰਾਜੈਕਟਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਐੱਸਡੀਐੱਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਐੱਸਡੀਐੱਮ ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਸਹਾਇਕ ਕਮਿਸ਼ਨਰ (ਜ) ਆਦਿੱਤਯ ਗੁਪਤਾ, ਐਕਸੀਅਨ ਮਾਈਨਿੰਗ ਦਿਲਪ੍ਰੀਤ ਸਿੰਘ ਆਦਿ ਹਾਜ਼ਰ ਸਨ।


Share & like

1 COMMENT

Leave a Reply